ਪੰਜਾਬ

punjab

ETV Bharat / videos

ਰਾਸ਼ਟਰੀ ਪਸ਼ੂ ਧੰਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਬਟਾਲਾ ਦੀਆਂ ਤਿਆਰੀਆਂ ਸ਼ੁਰੂ - ਬਟਾਲਾ ਵਿਖੇ ਐਗਰੀ ਐਕਸਪੋ-2020

By

Published : Jan 31, 2020, 11:45 PM IST

ਪੰਜਾਬ ਸਰਕਾਰ ਵੱਲੋਂ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ ਤੋਂ 2 ਮਾਰਚ, 2020 ਤੱਕ ਬਟਾਲਾ 'ਚ ਰਾਸ਼ਟਰੀ ਪਸ਼ੂ ਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਕਰਵਾਈ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਵਿਸ਼ੇਸ਼ ਸਕੱਤਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਹ ਪੰਜ ਰੋਜ਼ਾ ਸਮਾਗਮ ਬਟਾਲਾ ਦੀ ਪੁਡਾ ਗਰਾਉਂਡ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਮਿਲ ਕੇ ਕਿਸਾਨਾਂ, ਪਸ਼ੂਧਨ ਮਾਲਕਾਂ, ਵੈਟਰਨਰੀਜ਼, ਪੋਸ਼ਣ ਮਾਹਰ ਅਤੇ ਫੂਡ ਪ੍ਰੋਸੈਸਿੰਗ ਅਤੇ ਐਗਰੀ ਸਾਇੰਸ ਤੋਂ ਵੱਖ-ਵੱਖ ਭਾਈਵਾਲਾਂ ਲਈ ਇਸ ਵਿਸ਼ਾਲ ਸਮਾਰੋਹ ਦੇ 11ਵੇਂ ਅਡੀਸ਼ਨ ਦਾ ਆਯੋਜਨ ਕਰ ਰਹੇ ਹਨ। ਇਸ ਪਸ਼ੂ ਧਨ ਚੈਂਮਪਿਅਨਸ਼ਿਪ 'ਚ ਵੱਖ-ਵੱਖ ਤਰ੍ਹਾਂ ਪਸ਼ੂ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਮਾਲਕਾਂ ਨੂੰ ਉਨਾਂ ਦੇ ਪਸ਼ੂਆਂ ਚੰਗੀ ਦੇਖਭਾਲ ਅਤੇ ਪ੍ਰਬੰਧਨ ਲਈ ਵਿਗਿਆਨਕ ਤੇ ਤਕਨੀਕੀ ਜਾਣਕਾਰੀ ਸਬੰਧੀ ਉਤਸ਼ਾਹਤ ਕਰੇਗਾ। ਇਸ ਤੋਂ ਇਲਾਵਾ ਇਸ ਸਮਾਗਮ ਦਾ ਮੁੱਖ ਮੰਤਵ ਦੁੱਧ ਦੀ ਪੈਦਾਵਾਰ ਨੂੰ ਵਧਾਉਣ ਲਈ ਅਤੇ ਪਸੂਆਂ ਦੀ ਨਸਲ 'ਚ ਸੁਧਾਰ ਲਿਆਉਣਾ ਹੈ।

ABOUT THE AUTHOR

...view details