ਜਲੰਧਰ 'ਚ ਰੇਲ ਰੋਕੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ
ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਕਿਸਾਨਾਂ ਵੱਲੋਂ 18 ਫਰਵਰੀ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟਰੇਨਾਂ ਨੂੰ ਰੋਕ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਦਾ ਐਲਾਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਅਮਰਜੋਤ ਸਿੰਘ ਨੇ ਕਿਹਾ ਕਿ ਕੱਲ੍ਹ ਜਲੰਧਰ ਕੈਂਟ ਚ 12 ਤੋਂ 4 ਵਜੇ ਤੱਕ ਟਰੇਨਾਂ ਬੰਦ ਰੱਖੀਆਂ ਜਾਣਗੀਆਂ। ਉਨ੍ਹਾਂ ਸ਼ਹਿਰ ਤੇ ਪਿੰਡਾਂ ਦੀ ਜਨਤਾ ਵੀ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਅੰਦੋਲਨ ਦਾ ਹਿੱਸਾ ਬਣਨ ।