ਜ਼ਿਮਨੀ ਚੋਣਾਂ: ਮੁਕੇਰੀਆਂ ਸੀਟ 'ਤੇ ਚੋਣਾਂ ਲਈ ਤਿਆਰੀਆਂ ਮੁਕੰਮਲ
ਹੁਸ਼ਿਆਰਪੁਰ: ਮੁਕੇਰੀਆਂ ਵਿੱਚ ਜ਼ਿਮਨੀ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 21 ਅਕਤੂਬਰ ਨੂੰ ਮੁਕੇਰੀਆਂ ਦੇ 1,95,802 ਵੋਟਰ ਆਪਣੇ ਹੱਕ ਦਾ ਇਸਤੇਮਾਲ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਡੀਐਮ-ਕਮ-ਰਿਟਰਨਿੰਗ ਅਫਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ਹਿਰ 'ਚ ਭਲਕੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਾਰੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕਿਆ ਹਨ। ਇਸ ਦੇ ਲਈ ਵਿਧਾਨ ਸਭਾ ਹਲਕੇ ਵਿੱਚ ਕੁੱਲ 241 ਬੂਥ ਬਣਾਏ ਗਏ ਹਨ ਅਤੇ ਇਨ੍ਹਾਂ ਚੋਂ 41 ਬੂਥਾਂ ਨੂੰ ਸੰਵੇਦਨਸ਼ੀਲ ਤੇ 7 ਬੂਥਾਂ ਨੂੰ ਅਤਿ ਸੰਵੇਦਨਸ਼ੀਲ ਐਲਾਨੀਆ ਗਿਆ ਹੈ। ਸਿੰਗਲ ਪੋਲਿੰਗ ਅਤੇ ਹੋਰ ਸ਼ਹਿਰ ਅਤੇ ਪਿੰਡਾਂ ਲਈ ਵੋਟਰਾਂ ਦੀ ਗਿਣਤੀ ਮੁਤਾਬਕ ਪੋਲਿੰਗ ਬੂਥ ਤਿਆਰ ਕੀਤੇ ਹਨ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਵੀਲ੍ਹਚੇਅਰ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਐਸਪੀਐਨ ਕਾਲਜ ਤੋਂ ਪੋਲਿੰਗ ਟੀਮਾਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਪੋਲਿੰਗ ਬੂਥਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਅਤੇ ਸੁਰੱਖਿਆ ਬਲ ਦੇ 2500 ਤੋਂ ਵੱਧ ਮੁਲਾਜ਼ਮ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਪੋਲਿੰਗ ਬੂਥਾਂ 'ਤੇ ਵੈਬ ਕਾਸਟਿੰਗ ਰਾਹੀਂ ਨਿਗਰਾਨੀ ਰੱਖੀ ਜਾਏਗੀ। ਉਨ੍ਹਾਂ ਸ਼ਾਂਤੀਪੁਰਣ ਤਰੀਕੇ ਨਾਲ ਵੋਟਿੰਗ ਮੁਕਮਲ ਕਰਵਾਏ ਜਾਣ ਦੀ ਗੱਲ ਆਖੀ।