ਡਾ. ਅੰਬੇਦਕਰ ਨੂੰ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਂਟ - ਡਾ. ਅੰਬੇਦਕਰ ਨੂੰ ਸ਼ਰਧਾਂਜਲੀਆਂ ਦਿੱਤੀਆਂ
ਲੁਧਿਆਣਾ: ਲੁਧਿਆਣਾ ਵਿੱਚ ਵੱਖ ਵੱਖ ਪਾਰਟੀਆਂ ਵੱਲੋਂ ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਦਿੱਤੀ ਗਈ। ਉਨ੍ਹਾਂ ਦੀ ਪ੍ਰਤਿਮਾ ਤੇ ਸ਼ਰਧਾਂਜਲੀ ਕਿਹਾ ਬਾਬਾ ਸਾਹਿਬ ਭਾਰਤ ਦੀ ਸੋਚ ਤੇ ਅੱਜ ਪਹਿਰਾ ਦੇਣ ਦੀ ਸਖ਼ਤ ਲੋੜ ਹੈ। ਇਸ ਮੌਕੇ ਆਜ਼ਾਦ ਸਮਾਜ ਪਾਰਟੀ ਵੱਲੋਂ ਜਲੰਧਰ ਬਾਈਪਾਸ 'ਤੇ ਸਥਿਤ ਉਨ੍ਹਾਂ ਦੀ ਪ੍ਰਤਿਮਾ 'ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਨੌਜਵਾਨਾਂ ਵੱਲੋਂ ਇਸ ਮੌਕੇ ਪੈਦਲ ਮਾਰਚ ਵੀ ਕੀਤਾ ਗਿਆ। ਪਾਰਟੀ ਦੇ ਸੂਬਾ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਕਿਸਾਨਾਂ ਦਾ ਸਾਥ ਦਿੰਦਿਆਂ ਕਿਹਾ ਕਿ ਦਲਿਤ ਭਾਈਚਾਰਾ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਦੀ ਲੜਾਈ ਚ ਉਹ ਕਿਸਾਨਾਂ ਦੇ ਨਾਲ ਨੇ ਅਤੇ ਉਨ੍ਹਾਂ ਦੇ ਹੱਕ ਚ ਜਦੋਂ ਤੱਕ ਨਹੀਂ ਮਿਲਦੇ ਉਹ ਕਿਸਾਨਾਂ ਦੇ ਨਾਲ ਖੜ੍ਹੇ ਰਹਿਣਗੇ।