ਭਗਵੰਤ ਮਾਨ ਨੂੰ ਆਇਆ ਭਾਜਪਾ ਲੀਡਰ ਦਾ ਫੋਨ, ਕੀਤਾ ਅਹਿਮ ਖੁਲਾਸਾ! - ਬੀਜੇਪੀ ‘ਚ ਹੋਣਗੇ ਸ਼ਾਮਲ
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ (State President Bhagwant Mann) ਨੇ ਕਿਹਾ ਕਿ ਉਨ੍ਹਾਂ ਨੂੰ ਬੀਜੇਪੀ ਦੇ ਸੀਨੀਅਰ ਆਗੂ (Senior BJP leaders) ਵੱਲੋਂ ਫੋਨ ਕਰਕੇ ਬੀਜੇਪੀ ਵਿੱਚ ਸ਼ਾਮਲ ਹੋਣ ਲਈ ਕੀਮਤ ਪੁੱਛੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਨ੍ਹਾਂ ਪੈਸੇ ਅਤੇ ਅਹੁਦੇ ਦਾ ਵੀ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਉਨ੍ਹਾਂ ਨੇ ਮੀਡੀਆ ਸਾਹਮਣੇ ਬੀਜੇਪੀ (BJP) ਵਿੱਚ ਜਾਣ ਤੋਂ ਸਾਫ਼ ਇਨਕਾਰ ਕਰਦਿਆ ਕਿਹਾ ਕਿ ਭਗਵੰਤ ਮਾਨ (Bhagwant Mann) ਨੂੰ ਕਿਸੇ ਅਹੁਦੇ ਜਾ ਫਿਰ ਪੈਸੇ ਦਾ ਕੋਈ ਲਾਲਚ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀਆਂ ਦੀ ਸੇਵਾ ਲਈ ਰਾਜਨੀਤੀ ਵਿੱਚ ਆਇਆ ਹਾਂ ਨਾ ਕਿ ਪੈਸੇ ਕਮਾਉਣ ਦੇ ਲਈ।