'ਟਰੈਕਟਰ ਚਲਾ ਕੇ ਕੀਤਾ ਜਾ ਰਿਹਾ ਕਿਸਾਨਾਂ ਦਾ ਝੂਠਾ ਸਮਰਥਨ' - ਸ਼੍ਰੋਮਣੀ ਅਕਾਲੀ ਦਲ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠਿਆ ਵੱਲੋਂ ਜੰਡਿਆਲਾ ਗੁਰੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਰਾਹੁਲ ਗਾਂਧੀ ਨੂੰ ਘੇਰਦੇ ਹੋਏ ਕਿਹਾ ਕਿ ਉਸ ਸਮੇਂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਕਿਉਂਕ ਦੇਸ਼ ਤੋਂ ਬਾਹਰ ਚੱਲੇ ਗਏ ਸੀ ਅਤੇ ਇਨ੍ਹਾਂ ਨੇ ਆਪਣੇ ਸੰਸਦਾ ਨੂੰ ਵੀ ਵਿਰੋਧ ਕਰਨ ਲਈ ਨਹੀਂ ਆਖਿਆ। ਰਾਹੁਲ ਗਾਂਧੀ ਟਰੈਕਟਰ ਚਲਾ ਕੇ ਕਿਸਾਨਾਂ ਦਾ ਝੂਠਾ ਸਮਰਥਨ ਕਰ ਰਹੇ ਹਨ। ਨਾਲ ਹੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਡੇ ਚਾਰ ਸਾਲ ਦੇ ਕਾਰਜਕਾਲ ’ਚ ਪੰਜਾਬ ਦੇ ਮਸਲੇ ਹੱਲ ਕਰਨ ਦੇ ਵਿਚ ਅਸਫ਼ਲ ਰਹੀ ਹੈ ਇਨ੍ਹਾਂ ਨੇ ਘਰ ਘਰ ਦੇ ਵਿੱਚ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਹੱਦੋਂ ਵੱਧ ਗਈ ਹੈ।