ਹਵਾਰਾ ਕਮੇਟੀ ਵਲੋਂ ਅੰਮ੍ਰਿਤਸਰ 'ਚ ਕੀਤੀ ਗਈ ਪ੍ਰੈਸ ਕਾਨਫਰੰਸ - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ
ਅੰਮ੍ਰਿਤਸਰ: ਹਵਾਰਾ ਕਮੇਟੀ ਵਲੋਂ ਅੰਮ੍ਰਿਤਸਰ 'ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਗੱਲਾਬਾਤ ਕਰਦਿਆਂ ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਦਾ ਕਹਿਣਾ ਕਿ ਉਨ੍ਹਾਂ ਦੀਆਂ ਤਿੰਨ ਮੁੱਖ ਮੰਗਾਂ ਹਨ। ਉਨ੍ਹਾਂ ਦਾ ਕਹਿਣਾ ਕਿ ਪਹਿਲੀ ਮੰਗ ਹੈ ਕਿ ਬੰਦੀ ਸਿੰਘ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਦੂਜਾ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੀਜੀ ਮੰਗ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਕੁੰਭ 'ਤੇ ਲੋਕ ਜਾ ਸਕਦੇ ਹਨ ਤਾਂ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਵੀ ਮਿਲਣੀ ਚਾਹੀਦੀ ਹੈ।