ਕੰਪਿਊਟਰ ਅਧਿਆਪਕਾਂ ਵੱਲੋਂ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ - Computer Teachers Union
ਜਲੰਧਰ:ਪ੍ਰੈੱਸ ਕਲੱਬ ਵਿਖੇ ਕੰਪਿਊਟਰ ਅਧਿਆਪਕ ਯੂਨੀਅਨ (Computer Teachers Union) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਯੂਨੀਅਨ ਪਿਛਲੇ 15-16 ਸਾਲ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ। ਕੋਰੋਨਾ (Corona)ਦੌਰਾਨ ਡਿਊਟੀ ਹੋਵੇ ਜਾਂ ਇਲੈਕਸ਼ਨਾਂ ਦੌਰਾਨ ਡਿਊਟੀ ਕੰਪਿਊਟਰ ਅਧਿਆਪਕ ਹਮੇਸ਼ਾ ਹੀ ਅੱਗੇ ਆ ਕੇ ਕੰਮ ਕਰ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਜੋ 2011 ਵਿਚ ਇਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।