ਧਾਰਮਿਕ ਸਥਾਨ 'ਤੇ ਔਰਤਾਂ ਨੂੰ ਬੰਦੀ ਬਣਾ ਕੇ ਜਬਰ ਜਨਾਹ ਕਰਨ ਵਾਲਾ ਕਾਬੂ - ਰਾਮ ਤੀਰਥ ਮੰਦਿਰ
ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਪੈਂਦੇ ਰਾਮ ਤੀਰਥ ਮੰਦਿਰ ਤੋਂ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ। ਪੰਜਾਬ ਰਾਜ ਐਸ.ਸੀ. ਕਮਿਸ਼ਨ ਚੰਡੀਗੜ੍ਹ ਦੇ ਮੈਂਬਰ ਤਰਸੇਮ ਸਿੰਘ ਸਿਆਲਕਾ ਵੱਲੋਂ ਥਾਣਾ ਲੋਪੋਕੇ ਵਿੱਚ ਇਸ ਮਾਮਲੇ ਸਬੰਧੀ ਸ਼ਿਕਾਇਤ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ।