ਪੰਜਾਬ ਨੂੰ ਕੇਂਦਰੀ ਕੈਬਨਿਟ ਤੋਂ ਵਾਂਝਾ ਰੱਖ ਕੇ ਕੀਤੀ ਬੇਇਨਸਾਫੀ-ਮਾਸਟਰ ਮੋਹਨ ਲਾਲ
ਪਠਾਨਕੋਟ: ਸੀਨੀਅਰ ਭਾਜਪਾ ਆਗੂ ਮਾਸਟਰ ਮੋਹਨ ਲਾਲ ਵਲੋਂ ਆਪਣੀ ਹੀ ਪਾਰਟੀ 'ਤੇ ਸਵਾਲ ਖੜੇ ਕੀਤੇ ਹਨ। ਕੇਂਦਰ ਕੈਬਨਿਟ 'ਚ ਬਦਲਾਅ ਨੂੰ ਲੈਕੇ ਉਨ੍ਹਾਂ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਨਾਲ ਨਿਆਂ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਕੈਬਨਿਟ 'ਚ ਪੰਜਾਬ ਦੇ ਚਿਹਰਿਆਂ ਨੂੰ ਅੱਗੇ ਲੈਕੇ ਆਉਂਦੇ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਨੇ ਦੇਸ਼ ਦੀ ਤਰੱਕੀ 'ਚ ਆਪਣਾ ਅਹਿਮ ਯੋਗਦਾਨ ਪਾਇਆ ਹੈ, ਜਿਸ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।
Last Updated : Jul 9, 2021, 10:22 PM IST