ਫਰੀਦਕੋਟ ਜੇਲ੍ਹ ਦੇ ਚਾਰ ਕੈਦੀਆਂ ’ਤੇ ਇੱਕ ਬੰਦੀ ਨੇ ਲਾਏ ਕੁੱਟਮਾਰ ਤੇ ਹੋਰ ਗੰਭੀਰ ਦੋਸ਼ - ਮਾਡਰਨ ਜੇਲ੍ਹ
ਫਰੀਦਕੋਟ: ਜ਼ਿਲ੍ਹੇ ਦੀ ਮਾਡਰਨ ਜੇਲ੍ਹ ਦੇ ਇੱਕ ਬੰਦ ਹਵਾਲਾਤੀ ਨੇ ਜੇਲ੍ਹ ਦੇ ਚਾਰ ਕੈਦੀਆਂ ’ਤੇ ਉਸ ਦੀ ਕੁੱਟਮਾਰ ਕਰਕੇ ਉਸ ਨਾਲ ਬਦਫ਼ੈਲੀ ਕਰਨ ਦਾ ਦੋਸ਼ ਲਗਾਇਆ ਹੈ। ਇਸ ’ਤੇ ਜੇਲ੍ਹ ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਥਾਣਾ ਸਿਟੀ ਪੁਲਿਸ ਨੂੰ ਕਾਰਵਾਈ ਕਰਨ ਲਈ ਲਿਖ ਦਿੱਤਾ ਗਿਆ ਹੈ। ਥਾਣਾ ਸਿਟੀ ਐਸਐਚਓ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਇੱਕ ਸ਼ਿਕਇਤ ਪੱਤਰ ਭੇਜਿਆ ਗਿਆ ਜਿਸ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਇੱਕ ਹਵਾਲਾਤੀ ਨਾਲ ਉਸ ਦੀ ਬੈਰਕ 'ਚ ਬੰਦ ਚਾਰ ਹਵਾਲਾਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਬਦਫੈਲੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੀੜਤ ਹਵਾਲਾਤੀ ਦਾ ਮੈਡੀਕਲ ਕਰਵਾ ਦਿੱਤਾ ਗਿਆ ਜਿਸ ਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਸਬੰਧਤ ਚਾਰੇ ਹਵਾਲਾਤੀਆਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।