ਪੈਟਰੋਲ ਤੇ ਡੀਜ਼ਲ ਮਹਿੰਗਾ ਹੋਣ ਕਾਰਨ ਨਿੱਜੀ ਬੱਸ ਚਾਲਕਾਂ ਨੇ ਵਧਾਇਆ ਕਿਰਾਇਆ
ਬਠਿੰਡਾ: ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਾਈਵੇਟ ਬੱਸ ਚਾਲਕਾਂ ਵੱਲੋਂ ਬੱਸ ਕਿਰਾਏ 'ਚ ਵਾਧਾ ਕੀਤਾ ਗਿਆ ਹੈ। ਬੱਸ ਚਾਲਕਾਂ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਘੱਟ ਸਵਾਰੀਆਂ ਮਿਲ ਰਹੀਆਂ ਹਨ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਕੁਝ ਖ਼ਾਸ ਮੁਨਾਫਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲੈ ਲਵੇਗੀ ਤਾਂ ਉਹ ਵੀ ਬੱਸ ਦੇ ਵਧੇ ਕਿਰਾਏ ਨੂੰ ਵਾਪਸ ਲੈ ਲੈਣਗੇ।