ਪ੍ਰਾਈਵੇਟ ਮੀਟਰ ਰੀਡਰ ਯੂਨੀਅਨ ਨੇ ਕੀਤਾ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ - ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
ਆਪਣੀਆਂ ਮੰਗਾਂ ਨੂੰ ਲੈ ਕੇ ਜ਼ੀਰਾ ਚ ਪ੍ਰਾਈਵੇਟ ਮੀਟਰ ਰੀਡਰ ਯੂਨੀਅਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀਆਂ ਸਾਡਾ ਸੋਸ਼ਣ ਕਰ ਰਹੀਆਂ ਹਨ ਉਨ੍ਹਾਂ ਤੋਂ ਕੰਮ ਕਰਵਾਇਆ ਜਾ ਰਿਹਾ ਹੈ ਪਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦਾ ਵੀ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਗਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨਗੇ।