ਸਕੂਲ ਖੋਲ੍ਹਣ ਦੀ ਮੰਗ ਨੂੰ ਲੈਕੇ ਪ੍ਰਾਈਵੇਟ ਸਕੂਲਾਂ ਦਾ ਸਰਕਾਰ ਖਿਲਾਫ਼ ਪ੍ਰਦਰਸ਼ਨ - ਸਿਨੇਮਾ, ਰੈਸਟੋਰੈਂਟ ਅਤੇ ਠੇਕੇ
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ। ਸਰਕਾਰ ਦਾ ਕਹਿਣਾ ਕਿ ਕੋਰੋਨਾ ਕਾਰਨ ਆਨਲਾਈਨ ਪੜ੍ਹਾਈ ਕਰਵਾਈ ਜਾਵੇ। ਇਸ ਦੇ ਵਿਰੋਧ 'ਚ ਪ੍ਰਾਈਵੇਟ ਸਕੂਲਾਂ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਜਦੋਂ ਸ਼ਾਪਿੰਗ ਮਾਲ, ਸਿਨੇਮਾ, ਰੈਸਟੋਰੈਂਟ ਅਤੇ ਠੇਕੇ ਖੁੱਲ੍ਹ ਸਕਦੇ ਹਨ ਤਾਂ ਸਕੂਲ ਵੀ ਖੋਲ੍ਹੇ ਜਾ ਸਕਦੇ ਹਨ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਕਿ ਸਰਕਾਰ ਉਨ੍ਹਾਂ ਦਾ ਰੁਜ਼ਗਾਰ 'ਤੇ ਲੱਤ ਮਾਰ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਜਲਦ ਸਕੂਲ ਨਾ ਖੋਲ੍ਹੇ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।