ਨਿੱਜੀ ਸਕੂਲਾਂ ਦੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ - ਨਿੱਜੀ ਸਕੂਲਾਂ ਦੀ ਯੂਨੀਅਨ
ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਬੰਦ ਕਰ ਦਿੱਤਾ ਸੀ। ਜਿਸ ਤੇ ਲਗਾਤਾਰ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਫੈਸਲੇ ਨੂੰ ਲੈ ਕੇ ਬਾਬਾ ਬਕਾਲਾ ਸਾਹਿਬ ਦੇ ਨਿੱਜੀ ਸਕੂਲਾਂ ਦੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਚ ਵਿਦਿਆਰਥੀ ਸਕੂਲ ਸਟਾਫ ਆਦਿ ਨੇ ਪ੍ਰਦਰਸ਼ਨ ਕੀਤਾ। ਇਸ ਦੋਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਅਧਿਆਪਕਾਂ, ਨਾਨ ਟੀਚਿੰਗ ਕਰਮਚਾਰੀਆਂ, ਸਕੂਲ ਟਰਾਂਸਪੋਰਟ ਤੇ ਸਕੂਲਾਂ ਨਾਲ ਜੁੜੇ ਹੋਰ ਕਾਰੋਬਾਰੀਆਂ ਨੂੰ ਬੇਰੁਜ਼ਗਾਰੀ ਦੇ ਕੰਢੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ।