ਕਿਸਾਨਾਂ ਦੇ ਹੱਕ ਵਿੱਚ ਆਈਆਂ ਸਮਾਜਿਕ ਸੰਸਥਾਵਾਂ ਨੇ ਮਸ਼ਾਲ ਜਗਾ ਕੇ ਕੀਤਾ ਰੋਸ ਪ੍ਰਦਰਸ਼ਨ - ਲਾਠੀਚਾਰਜ ਬੇਹੱਦ ਹੀ ਨਿੰਦਣਯੋਗ
ਮੋਗਾ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅਤੇ ਵਪਾਰੀ ਵਰਗ ਵੱਲੋਂ ਵੀ ਕਿਸਾਨਾਂ ਦਾ ਸਾਥ ਦੇਣ ਲਈ ਮਸ਼ਾਲ ਮਾਰਚ ਕੱਢਿਆ ਗਿਆ। ਉੱਥੇ ਹੀ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਬੇਹੱਦ ਹੀ ਨਿੰਦਣਯੋਗ ਹੈ।