ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ - ਮੰਗ ਪੱਤਰ
ਮੋਹਾਲੀ: ਪੰਜਾਬ ਦੇ ਸਾਬਕਾ ਐਮ.ਪੀ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਲੰਘੇ ਦਿਨੀਂ ਮੁਹਾਲੀ ਦੇ ਪ੍ਰਸ਼ਾਸਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਜਲਦ ਤੋਂ ਜਲਦ ਕਿਸਾਨਾਂ ਦੀ ਫਸਲ ਦੀ ਲਿਫਟਿੰਗ ਕੀਤੀ ਜਾਵੇ ਤੇ ਕਿਸਾਨਾਂ ਦੇ ਨੂੰ ਪੈਸੇ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਮੀਂਹ ਪੈਣ ਨਾਲ ਜਿਹੜੇ ਕਿਸਾਨਾਂ ਦੀ ਫਸਲ ਖ਼ਰਾਬ ਹੋਈ ਹੈ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।