ਪ੍ਰੋ. ਰਾਜ ਬਹਾਦੁਰ ਤੀਜੀ ਵਾਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਬਣੇ - ਬਾਬਾ ਫ਼ਰੀਦ ਯੂਨੀਵਰਸਿਟੀ
ਫ਼ਰੀਦਕੋਟ: ਡਾ. ਰਾਜ ਬਹਾਦੁਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਲਗਾਤਾਰ ਤੀਜੀ ਵਾਰ ਵਾਈਸ ਚਾਂਸਲਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਡਾ. ਰਾਜ ਬਹਾਦੁਰ ਯੂਨੀਵਰਸਿਟੀ ਦੇ 2 ਵਾਰ ਵਾਈਸ ਚਾਂਸਲਰ ਰਹਿ ਚੁੱਕੇ ਹਨ। ਹੁਣ ਲਗਾਤਾਰ ਤੀਜ਼ੀ ਵਾਰ ਵੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਅਗਲੇ ਤਿੰਨ ਸਾਲ ਲਈ ਯੂਨਿਵਰਸਿਟੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸ਼ਹਿਰ ਵਾਸੀ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਉਨ੍ਹਾਂ ਦਾ ਯੂਨੀਵਰਸਿਟੀ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ. ਰਾਜ ਬਹਾਦੁਰ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਸਰਕਾਰ ਨੇ ਮੁੜ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਉਨ੍ਹਾਂ ਕਿਹਾ ਕਿ ਉਹ ਯੂਨੀਵਰਸਿਟੀ ਨੂੰ ਹੋਰ ਬੁਲੰਦੀਆਂ ਤੇ ਪਹੁੰਚਾਉਣ ਲਈ ਕੰਮ ਕਰਨਗੇ।