ਪੰਜਾਬ ਸਰਕਾਰ ਵੱਲੋਂ ਪੂਰੇ ਕੀਤੇ ਜਾ ਰਹੇ ਹਨ ਵਾਅਦੇ: ਬਾਜਵਾ - ਤ੍ਰਿਪਤ ਰਾਜਿੰਦਰ ਸਿੰਘ ਬਾਜਵਾ
ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਤੇਜਾ ਵੀਲਾ ਵਿੱਚ ਨਵੇਂ ਬਣੇ ਬਿਜਲੀ ਸਬ-ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਬਾਜਵਾ ਨੇ ਕਿਹਾ ਕਿ ਇਸ ਸਬ ਸਟੇਸ਼ਨ ਸਈ ਕਈ ਸਾਲਾਂ ਤੋਂ ਇਲਾਕੇ ਦੇ ਲੋਕਾਂ ਦੀ ਮੰਗ ਸੀ ਅਤੇ ਇਸ ਸਟੇਸ਼ਨ ਦੇ ਸ਼ੁਰੂ ਹੋਣ ਨਾਲ ਇਸ ਇਲਾਕੇ ਦੇ ਵੱਖ-ਵੱਖ 26 ਪਿੰਡਾਂ ਦੇ ਲੋਕਾਂ ਨੂੰ ਸਿੱਧੇ ਤੌਰ 'ਤੇ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੀ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਫੜ੍ਹੇ ਗਏ ਖ਼ਾਲਿਸਤਨੀ ਅੱਤਵਾਦੀਆਂ ਬਾਰੇ ਵਿੱਚ ਪੁੱਛੇ ਗਏ ਸਵਾਲ 'ਤੇ ਮੰਤਰੀ ਬਾਜਵਾ ਦਾ ਕਹਿਣਾ ਸੀ ਕਿ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
Last Updated : Oct 9, 2019, 9:32 PM IST