ਬਟਾਲੇ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਤੇ ਵਕੀਲਾਂ ਵੱਲੋਂ ਰੋਸ ਪ੍ਰਦਰਸ਼ਨ - make Batala a district
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਨੂੰ ਦੋ ਭਾਗਾਂ ਵਿੱਚ ਵੰਡ ਕੇ ਬਟਾਲੇ ਨੂੰ ਜ਼ਿਲ੍ਹਾ ਬਣਾਉਣ ਦੀ ਵਿਉਂਤ ਕੀਤੀ ਜਾ ਰਹੀ ਹੈ। ਬਟਾਲੇ ਨੂੰ ਜ਼ਿਲ੍ਹਾ ਬਣਾਉਣ ਤੇ ਜਿੱਥੇ ਆਮ ਲੋਕ ਖੁਸ਼ ਹਨ ਉਥੇ ਹੀ ਬਾਰ ਐਸੋਸੀਏਸ਼ਨ ਦੇ ਵਕੀਲ ਇਸ ਦਾ ਵਿਰੋਧ ਕਰ ਰਹੇ ਹਨ ਤੇ ਬਾਰ ਐਸੋਸੀਏਸ਼ਨ ਦੇ ਵਕੀਲਾਂ ਤੇ ਮੁਨਸ਼ੀਆ ਨੇ ਗੁਰਦਾਸਪੁਰ ਸ਼ਹਿਰ 'ਚ ਰੋਸ਼ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇ ਉਹ ਬਟਾਲੇ ਨੂੰ ਵੱਖਰਾ ਜ਼ਿਲ੍ਹਾ ਨਾਂ ਬਣਾ ਕੇ ਗੁਰਦਾਸਪੁਰ ਦਾ ਹੀ ਵਿਕਾਸ ਕਰਨ।