ਸੀਏਏ ਵਿਰੁੱਧ ਅਕਾਲੀ ਦਲ ਨੇ ਪਟਿਆਲਾ ਵਿਥੇ ਕੀਤਾ ਰੋਸ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਵੱਲੋਂ ਪਟਿਆਲਾ ਵਿੱਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਸੋਚ ਰੱਖਦੇ ਹਨ ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।