ਹੁਸ਼ਿਆਰਪੁਰ ਵਿੱਚ ਸੀਏਏ ਦੇ ਵਿਰੋਧ ਵਿੱਚ ਪ੍ਰਦਰਸ਼ਨ - ਹੁਸ਼ਿਆਰਪੁਰ ਵਿੱਚ ਸੀਏਏ ਦਾ ਵਿਰੋਧ
ਹੁਸ਼ਿਆਰਪੁਰ ਵਿੱਚ ਸਮੂਹ ਦਲਿਤ ਸਿੱਖ ਮੁਸਲਿਮ ਇਸਾਈ ਮੂਲ ਨਿਵਾਸੀ ਓਬੀਸੀ ਭਾਈਚਾਰੇ ਨੇ ਸੀਏਏ ਤੇ ਐੱਨਆਰਸੀ ਦੇ ਖ਼ਿਲਾਫ਼ ਵਿਸ਼ਾਲ ਰੋਸ ਮਾਰਚ ਕੱਢਿਆ। ਇਸ ਵਿੱਚ ਵੱਡੀ ਗਿਣਤੀ 'ਚ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਆਮ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਹੁਸ਼ਿਆਰਪੁਰ ਬੰਦ ਨਹੀਂ ਕੀਤਾ ਗਿਆ, ਸਿਰਫ਼ ਰੋਸ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਸੀਏਏ ਤੇ ਐੱਨਆਰਸੀ ਦੇ ਵਿਰੁੱਧ ਸਮੂਹ ਭਾਈਚਾਰੇ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ, ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਭਾਜਪਾ ਤੇ ਆਰਐੱਸਐੱਸ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਡੱਟ ਕੇ ਆਵਾਜ਼ ਬੁਲੰਦ ਕੀਤੀ ਜਾਵੇ।