ਖੰਨਾ ਵਿੱਚ ਲੋਕਾਂ ਨੇ CAA ਤੇ NRC ਦੇ ਵਿਰੋਧ ਵਿੱਚ ਕੀਤਾ ਅਰਥੀ-ਫੂਕ ਮੁਜ਼ਾਹਰਾ - ਖੰਨਾ ਵਿੱਚ ਮੁਸਲਿਮ ਸਮਾਜ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ
ਖੰਨਾ ਵਿੱਚ ਮੁਸਲਿਮ ਸਮਾਜ, ਸਮਾਜ ਸੇਵੀ ਸੰਸਥਾਵਾਂ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਅਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼ (ਐਨਆਰਸੀ) ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਸੈਂਕੜੇ ਵਰਕਰਾਂ ਨੇ ਭਾਗ ਲਿਆ ਤੇ ਕੇਂਦਰ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ। ਵਰਕਰਾਂ ਵੱਲੋਂ ਰੋਸ ਨੂੰ ਜਾਹਿਰ ਕਰਦੇ ਹੋਏ ਕੇਂਦਰ ਸਰਕਾਰ ਅਰਥੀ-ਫੂਕ ਮੁਜ਼ਾਹਰਾ ਕੀਤਾ।