ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਸਾੜਿਆ ਗਿਆ ਪੁਤਲਾ - ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ
ਮਾਨਾਸ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨੀ ਭਾਈਚਾਰੇ ਨਾਲ ਸਬੰਧਤ ਲੋਕਾਂ ਅਤੇ ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਵੱਲੋਂ ਕਿਸਾਨਾਂ ਦੇ ਹੱਕ 'ਚ ਰੋਸ ਮਾਰਚ ਕੱਢ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੁੱਕਿਆ ਗਿਆ। ਰੋਸ 'ਚ ਆਏ ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਮਿਲ ਉਨ੍ਹਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਮੰਨੇ ਨਹੀਂ ਤਾਂ ਇਹ ਪ੍ਰਦਰਸ਼ਨ ਕਿਸਾਨੀ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।