ਮਾਨਸਾ: ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਡੀਸੀ ਦਫ਼ਤਰ ਦਾ ਘਿਰਾਓ - ਖੇਤੀ ਕਾਨੂੰਨ
ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਮੋਰਚੇ ਦੀ ਹਮਾਇਤ 'ਚ ਸੂਬੇ ਪੱਧਰ 'ਤੇ ਸਾਰੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ। ਜ਼ਿਲ੍ਹੇ 'ਚ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਘੇਰਿਆ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਲਗਾਤਾਰ ਕਰ ਰਹੇ ਹਨ। ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਹੋਰ ਕਈ ਜਥੇਬੰਦੀਆਂ ਦੀ ਹਮਾਇਤ ਮਿਲ ਰਹੀ ਹੈ।