ਖੇਤੀ ਬਿੱਲਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ
ਤਰਨ ਤਾਰਨ: ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਵੱਖ-ਵੱਖ ਖੇਤਰਾਂ ਵਿੱਚ ਪ੍ਰਦਰਸ਼ਨ ਜਾਰੀ ਹੈ, ਉੱਥੇ ਹੀ ਜ਼ਿਲ੍ਹੇ ਵਿੱਚ ਵੀ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਨਵਰੂਪ ਸਿੰਘ ਡੱਲਕੇ ਤੇ ਮੁਨੀਮ ਮੰਗਲਦਾਸ ਨੇ ਕਿਹਾ ਕਿ ਮੋਦੀ ਸਰਕਾਰ ਹਮੇਸ਼ਾਂ ਲੋਕਾਂ ਉੱਤੇ ਮਾਰੂ ਨੀਤੀਆਂ ਅਪਣਾਉਂਦੀ ਰਹੀ ਹੈ, ਹੁਣ ਇਸ ਨੇ ਕਿਸਾਨ ਵਿਰੋਧੀ ਬਿੱਲ ਨੂੰ ਪਾਸ ਕਰ ਦਿੱਤਾ ਹੈ। ਇਹ ਬਹੁਤ ਕੁਫ਼ਰ ਵਾਲੀ ਗੱਲ ਹੈ। ਜੇ ਮੋਦੀ ਸਰਕਾਰ ਨੇ ਕਿਸਾਨ ਮਾਰੂ ਫੈਸਲੇ ਨੂੰ ਵਾਪਸ ਨਾ ਲਿਆ ਤਾਂ ਸਾਨੂੰ ਇਸ ਪ੍ਰਦਰਸ਼ਨ ਨੂੰ ਤੇਜ਼ ਕਰਨਾ ਪਵੇਗਾ।