ਗੁਰਦਾਸਪੁਰ ਵਿੱਚ ਵੀ ਦੇਖਿਆ ਗਿਆ ਪੇਂਡੂ ਭਾਰਤ ਬੰਦ ਦਾ ਅਸਰ - ਪੇਂਡੂ ਭਾਰਤ ਬੰਦ ਦਾ ਅਸਰ
ਬੁੱਧਵਾਰ ਨੂੰ 250 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਗੁਰਦਾਸਪੁਰ ਵਿੱਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਇਥੇ ਵੱਖ-ਵੱਖ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਵੱਲੋਂ ਸਵਾਮੀ ਨਾਥਨ ਰਿਪੋਰਟ ਨੂੰ ਲਾਗੂ ਕੀਤਾ ਜਾਵੇ।