ਟਰੇਡ ਯੂਨੀਅਨ ਨੇ ਆਪਣੀਆਂ ਮੰਗਾ ਨੂੰ ਲੈ ਕੇ ਲਾਇਆ ਧਰਨਾ - bharat band
ਪੂਰੇ ਭਾਰਤ ਵਿੱਚ ਕਿਸਾਨਾਂ ਵੱਲੋਂ ਐਲਾਨੀ ਗਈ ਹੜਤਾਲ ਨੂੰ ਲੈ ਕੇ ਪਠਾਨਕੋਟ ਬੱਸ ਸਟੈਂਡ 'ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸਾਂਝੇ ਤੌਰ 'ਤੇ ਹੜਤਾਲ ਕੀਤੀ ਗਈ। ਇਸ ਬਾਰੇ ਜਦ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਕਰਮਚਾਰੀ ਵਰਗ ਵਿੱਚ ਰੋਸ ਹੈ ਅਤੇ ਇਸ ਰੋਸ ਦੇ ਵਜੋਂ ਬੁੱਧਵਾਰ ਨੂੰ ਵੱਖ-ਵੱਖ ਸੰਸਥਾਵਾਂ ਨੇ ਇਕਜੁੱਟ ਹੋ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਹੈ।