ਹਰਸਿਮਰਤ ਕੌਰ ਬਾਦਲ ਦਾ ਜਬਰਦਸਤ ਵਿਰੋਧ - Harsimrat Kaur Badal
ਜ਼ਿਲ੍ਹੇ ‘ਚ ਜਨ ਸਭਾਵਾਂ ਨੂੰ ਸੰਬੋਧਨ ਕਰਨ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal ) ਦਾ ਕਿਸਾਨਾਂ (Farmers) ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਗੱਡੀਆਂ ਸਾਹਮਣੇ ਹੋ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਦੇ ਵਿੱਚ ਪੁਲਿਸ ਬਲ ਵੀ ਤਾਇਨਾਤ ਵਿਖਾਈ ਦਿੱਤੀ। ਇਸਦੇ ਚੱਲਦੇ ਹੀ ਕਿਸਾਨਾਂ ਤੇ ਪੁਲਿਸ ਦੇ ਵਿਚਕਾਰ ਮਾਹੌਲ ਤਣਾਅਪੂਰਨ ਵਿਖਾਈ ਦਿੱਤਾ। ਬੜੀ ਹੀ ਮੁਸ਼ਕਿਲ ਦੇ ਨਾਲ ਪੁਲਿਸ ਵੱਲੋਂ ਉਨ੍ਹਾਂ ਦੇ ਕਾਫਲੇ ਨੂੰ ਉੱਥੋਂ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਅਕਾਲੀ ਦਲ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਹ ਸੂਬੇ ਦੀਆਂ ਸਿਆਸੀ ਪਾਰਟੀਆਂ ਨੂੰ ਖੇਤੀ ਕਾਨੂੰਨਾਂ ਨੂੰ ਲੈਕੇ ਸਵਾਲ ਵੀ ਇਸ ਤਰ੍ਹਾਂ ਪੁੱਛਦੇ ਰਹਿਣਗੇ।