ਇਨਕਮ ਟੈਕਸ ਵਿਭਾਗ ਦੇ ਦਫ਼ਤਰ ਅੱਗੇ ਫੂਕੀ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੀ ਅਰਥੀ
ਮਾਨਸਾ: ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਤੁੇ ਵੱਖ ਵੱਖ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਹੱਕ 'ਚ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ। ਉਸੇ ਦੌਰਾਨ ਆੜਤੀਆ ਐਸੋਸੀਏਸ਼ਨ ਦੇ ਕਿਸਾਨਾਂ ਨੂੰ ਸਮਰਥਨ ਦੇਣ ਤੋਂ ਬਾਅਦ ਹੁਣ ਆੜਤੀਆਂ 'ਤੇ ਵੀ ਗਾਜ ਡਿੱਗਣੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਚਲਦਿਆਂ ਇਨਕਮ ਟੈਕਸ ਵੱਲੋਂ ਆੜ੍ਹਤੀਆਂ ਨੂੰ ਨੋਟਿਸ ਆਉਣੇ ਸ਼ੁਰੂ ਹੋ ਚੁੱਕੇ ਹਨ। ਇਸ ਖਿਲਾਫ਼ ਮਾਨਸਾ ਵਿਖੇ ਕਿਸਾਨ ਜਥੇਬੰਦੀਆਂ ਨੇ ਇਨਕਮ ਟੈਕਸ ਦੇ ਬਾਹਰ ਸਰਕਾਰ ਤੇ ਅੰਡਾਨੀ-ਅਡਾਨੀ ਦਾ ਪੁੱਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।