ਪਾਕਿਸਤਾਨ ਖ਼ਿਲਾਫ਼ ਜਲੰਧਰ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ - protest against Pakistan
ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਵਿੱਚ ਹੋਏ ਹਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੀ ਜਲੰਧਰ ਇਕਾਈ ਵੱਲੋਂ ਇਸ ਘਟਨਾ ਦੇ ਵਿਰੋਧ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਪੁਤਲਾ ਜਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਨੇ ਇਸ ਘਟਨਾ ਉੱਤੇ ਰੋਸ ਜ਼ਾਹਿਰ ਕੀਤਾ।