ਲਾਪਤਾ ਮੁੰਡੇ ਦੀ ਲਾਸ਼ ਬਰਾਮਦ, ਪਰਿਵਾਰ ਨੇ ਜਾਮ ਕੀਤਾ ਹਾਈਵੇ - ਲਾਪਤਾ ਮੁੰਡੇ ਦੀ ਲਾਸ਼ ਬਰਾਮਦ
ਨਵਾਂਸ਼ਹਿਰ: ਜ਼ਿਲ੍ਹੇ ਦੇ ਪਿੰਡ ਹੇੜੀਆਂ ਵਿਖੇ 2 ਦਿਨਾਂ ਤੋਂ ਲਾਪਤਾ ਨੌਜਵਾਨ ਮੁੰਡੇ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਚੰਦਰ ਗੁਪਤ ਵਜੋਂ ਹੋਈ ਹੈ। ਮ੍ਰਿਤਕ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ (Police) ਨੂੰ ਬਾਰ-ਬਾਰ ਸ਼ਿਕਾਇਤ ਦੇਣ ਤੋਂ ਬਾਅਦ ਵੀ ਪੁਲਿਸ (Police) ਵੱਲੋਂ ਕਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦਾ ਨਤੀਜਾ ਉਨ੍ਹਾਂ ਦੇ ਪੁੱਤਰਾਂ ਦੀ ਮੌਤ ਵਜੋਂ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਨਵਾਂਸ਼ਹਿਰ-ਚੰਡੀਗੜ੍ਹ ਹਾਈਵੇ (Nawanshahr-Chandigarh Highway) ‘ਤੇ ਲਾਸ਼ ਰੱਖ ਕੇ ਪੰਜਾਬ ਸਰਕਾਰ ਅਤੇ ਸਥਾਨਕ ਪੁਲਿਸ (Police)ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against police administration) ਕੀਤਾ ਗਿਆ ਹੈ।