ਗੜ੍ਹਸ਼ੰਕਰ 'ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਇਆ ਪੁਲਿਸ ਖ਼ਿਲਾਫ਼ ਧਰਨਾ
ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ 'ਚ ਕੁੱਝ ਨੌਜਵਾਨਾਂ ਵੱਲੋਂ ਦਿਨ-ਦਿਹਾੜੇ ਪਿੰਡ ਦੇ ਨੌਜਵਾਨ ਦਵਿੰਦਰ ਪ੍ਰਕਾਸ਼ ਸਿੰਘ 'ਤੇ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਘਟਨਾ ਤੋਂ ਚਾਰ ਦਿਨ ਬਾਅਦ ਵੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਨਾ ਫੜੇ ਜਾਣ ਕਰਕੇ ਪਿੰਡ ਦੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ ਅਤੇ ਕਿਹਾ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਮ੍ਰਿਤਕ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।