ਕਿਸਾਨਾਂ 'ਤੇ ਹੋਏ ਤਸ਼ੱਦਦ ਦੇ ਵਿਰੋਧ 'ਚ ਧਰਨਾ - ਕਿਸਾਨਾਂ 'ਤੇ ਹੋਏ ਤਸ਼ੱਦਦ ਦੇ ਵਿਰੋਧ 'ਚ ਧਰਨਾ
ਫਰੀਦਕੋਟ: ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਫਰੀਦਕੋਟ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਕਰਨਾਲ ਤੇ ਮੋਗਾ 'ਚ ਕਿਸਾਨਾਂ ਓਪਰ ਹੋਏ ਪੁਲਿਸ ਤਸ਼ੱਦਦ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਕਿਸਾਨਾਂ ਉਪਰ ਦਰਜ ਕੀਤੇ ਗਏ ਮੁਕੱਦਮੇ ਰੱਦ ਕਰਨ ਨੂੰ ਲੈ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੂੰ ਆਪਣਾ ਚੋਣ ਪ੍ਰਚਾਰ ਰੋਕ ਦੇਣਾ ਚਾਹੀਦਾ ਹੈ ਅਤੇ ਚੋਣਾਂ ਤੋਂ ਦੋ ਕੁ ਮਹੀਨੇ ਪਹਿਲਾਂ ਚੋਣ ਪ੍ਰਚਾਰ ਸ਼ੁਰੂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਜਦ ਤੱਕ ਕਿਸਾਨ ਵਿਰੋਧੀ ਕੇਂਦਰੀ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।