ਸਰਕਾਰੀ ਮੈਡੀਕਲ ਸੰਸਥਾਵਾਂ ਦੇ ਨਿੱਜੀਕਰਨ ਖਿਲਾਫ਼ ਧਰਨਾ - ਤੱਕ ਓਪੀਡੀ ਬੰਦ ਰੱਖ ਕੀਤੀ ਹੜਤਾਲ ਼
ਪਟਿਆਲਾ : ਸ਼ਹਿਰ 'ਚ ਸਥਿਤ ਸਰਕਾਰੀ ਰਜਿੰਦਰਾ ਹਸਪਤਾਲ 'ਚ ਡਾਕਟਰਾਂ ਅਤੇ ਦਰਜਾ ਚਾਰ ਦੇ ਮੁਲਾਜ਼ਮਾਂ ਵੱਲੋਂ ਹਸਪਤਾਲ ਦੇ ਪ੍ਰਾਈਵੇਟਾਈਜ਼ੇਸ਼ਨ ਦੇ ਵਿਰੋਧ 'ਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਤਹਿਤ ਪ੍ਰਦਰਸ਼ਨਕਾਰੀ ਡਾਕਟਰਾਂ ਵੱਲੋਂ ਸਵੇਰੇ 8 ਵਜੇ ਤੋਂ 10 ਵਜੇ ਤੱਕ ਓਪੀਡੀ ਬੰਦ ਰੱਖ ਕੇ ਹੜਤਾਲ ਕੀਤੀ ਗਈ। ਓਪੀਡੀ ਬੰਦ ਹੋਣ ਕਾਰਨ ਹਸਪਤਾਲ 'ਚ ਇਲਾਜ ਕਰਵਾਉਣ ਆਏ ਮਰੀਜਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮਰੀਜਾਂ ਨੇ ਡਾਕਟਰਾਂ ਵੱਲੋਂ ਜਾਣਬੁੱਝ ਕੇ ਤੰਗ ਕੀਤੇ ਜਾਣ ਦੇ ਦੋਸ਼ ਲਗਾਏ। ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰੀ ਹਸਪਤਾਲ ਪ੍ਰਾਈਵੇਟ ਹੱਥਾਂ ਵਿੱਚ ਆ ਗਏ ਤਾਂ ਇਸ ਨਾਲ ਡਾਕਟਰਾਂ ਅਤੇ ਮਰੀਜਾਂ ਦੋਹਾਂ ਨੂੰ ਨੁਕਸਾਨ ਹੋਵੇਗਾ। ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਕੀਤਾ ਜਾ ਰਿਹਾ ਹੈ।