ਪਟਿਆਲਾ 'ਚ PSPCL ਵਿਰੁੱਧ ਧਰਨਾ ਪ੍ਰਦਰਸ਼ਨ
ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਡਿਉਟੀ ਦੋਰਾਨ ਆਪਣੀਆਂ ਜਾਨਾਂ ਗਵਾ ਚੁੱਕੇ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਆਯੂਰਵੇਦਿਕ ਕਾਲਜ ਵਿੱਚ ਪਾਣੀ ਦੀ ਟੈਂਕੀ 'ਤੇ ਚੜਕੇ ਆਪਣੀਆਂ ਮੰਗਾ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਬੋਰਡ ਨੇ ਭਰੋਸਾ ਦਿੱਤਾ ਸੀ ਕਿ ਆਉਣ ਵਾਲੇ ਸਮੇਂ 'ਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇਗੀ ਪਰ ਉਨ੍ਹਾਂ ਨੂੰ ਨੌਕਰੀ ਦੀ ਥਾਂ ਲਾਰੇ ਹੀ ਮਿਲੇ ਹਨ। ਪ੍ਰਦਰਸ਼ਨਕਾਰੀਆਂ ਨੇ ਨੌਕਰੀ ਨਾ ਮਿਲਣ ਤਕ ਸੰਘਰਸ਼ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਹੈ।