ਤਨਖ਼ਾਹਾਂ ਨਾ ਮਿਲਣ 'ਤੇ ਦਰਜਾ ਚਾਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਖ਼ਜਾਨਾ ਦਫ਼ਤਰ ਅੱਗੇ ਦਰਜਾ ਚਾਰ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀ
ਪਟਿਆਲਾ :ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਸ਼ਹਿਰ ਦੇ ਵਿੱਚ ਦਰਜਾ ਚਾਰ ਦੇ ਮੁਲਾਜ਼ਮਾਂ ਵੱਲੋਂ ਖ਼ਜਾਨਾ ਦਫ਼ਤਰ ਅੱਗੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੱਢੀ ਗਈ। ਰੋਸ ਰੈਲੀ ਦੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਤਨਖ਼ਾਹਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਇਸ ਲਈ ਉਨ੍ਹਾਂ ਨੇ ਖਜ਼ਾਨਾ ਦਫ਼ਤਰ ਦੇ ਅੱਗੇ ਇਕੱਠੇ ਹੋ ਕੇ ਰੋਸ ਰੈਲੀ ਕੀਤੀ ਅਤੇ ਸਰਕਾਰ ਕੋਲੋਂ ਪੀਡਬਲਯੂਡੀ ਜਲ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਦੀ ਤਨਖ਼ਾਹਾਂ ਵਾਸਤੇ ਗੁਹਾਰ ਲਗਾਈ। ਉਨ੍ਹਾਂ ਕਿਹਾ ਕਿ ਸਾਡੀਆਂ ਤਨਖਾਹਾਂ ਨਾ ਮਿਲੀਆਂ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਨਿਰਮਾਣ ਆਫਿਸ ਦੇ ਅੱਗੇ ਵੀ ਧਰਨਾ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ।