ਨੌਕਰੀ ਤੋਂ ਕੱਢੇ ਜਾਣ ‘ਤੇ ਕੋਰੋਨਾ ਯੋਧਿਆ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਕੋਰੋਨਾ ਯੋਧਿਆ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਅੰਮ੍ਰਿਤਸਰ: ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਪਿਛਲੇ 4 ਦਿਨਾਂ ਤੋਂ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਦੇ ਸਫ਼ਾਈ ਸੇਵਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਕੋਰੋਨਾ ਕਾਲ ਦੌਰਾਨ ਨਾਮਾਤਰ ਤਨਖਾਹ ‘ਤੇ ਕੰਮ ਕੀਤਾ ਹੈ ਅਤੇ ਹੁਣ ਪੰਜਾਬ ਸਰਕਾਰ (Government of Punjab) ਵੱਲੋਂ ਸਾਨੂੰ ਰੈਲੂਗਰ ਕਰਨ ਦੀ ਬਜ਼ਾਏ ਸਾਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਨੌਕਰੀ ਤੋਂ ਕੱਢੇ ਜਾਣ ਨੂੰ ਲੈਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ‘ਤੇ ਉਨ੍ਹਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਹਨ।