ਕਾਲਜ ਦੇ ਟੀਚਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - 7th Pay Commission
ਅੰਮ੍ਰਿਤਸਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅੰਮ੍ਰਿਤਸਰ ਫੇਰੀ ਨੂੰ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਖਾਲਸਾ ਕਾਲਜ ਦੇ ਟੀਚਰਾਂ ਵੱਲੋਂ ਪੰਜਾਬ ਸਰਕਾਰ (Punjab Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਤੁਰੰਤ 7ਵੇਂ ਪੇਅ ਕਮਿਸ਼ਨ (7th Pay Commission) ਨੂੰ ਲਾਗੂ ਕਰੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਸੂਬਿਆ ਨੇ 7ਵੇਂ ਪੇਅ ਕਮਿਸ਼ਨ (7th Pay Commission) ਨੂੰ ਲਾਗੂ ਕਰ ਦਿੱਤਾ ਹੈ, ਪਰ ਪੰਜਾਬ ਸਰਕਾਰ (Punjab Government) ਵੱਲੋਂ ਹਾਲੇ ਤੱਕ ਅਜਿਹਾ ਨਾ ਕਰਕੇ ਸਾਡੇ ਨਾਲ ਧੋਖਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ (Punjab Government) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।