40 ਪਿੰਡਾਂ ਦੇ ਲੋਕਾਂ ਨੇ ਕਿਉਂ ਕੀਤਾ ਹਾਈਵੇ ਜਾਮ? - Protest against Punjab Government
ਪਟਿਆਲਾ: ਪਿੰਡ ਆਕੜ ਦੇ ਲੋਕਾਂ ਵੱਲੋਂ ਰਾਜਪੁਰਾ-ਪਟਿਆਲਾ ਹਾਈਵੇਅ (Rajpura-Patiala Highway) ਨੂੰ ਜਾਮ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ (Government of Punjab and Central Government) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਰਾਜਪੁਰਾ-ਪਟਿਆਲਾ ਹਾਈਵੇਅ (Rajpura-Patiala Highway) ਉਨ੍ਹਾਂ ਦੇ ਪਿੰਡ ਦੇ ਨੇੜੇ ਕੱਟ ਛੱਡਿਆ ਗਿਆ ਸੀ, ਜਿਸ ਨੂੰ ਬਾਅਦ ਵਿੱਚ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕੱਟ ਬੰਦ ਹੋਣ ਕਾਰਨ ਉਨ੍ਹਾਂ ਨੂੰ ਹੁਣ 2 ਕਿਲੋਂ ਮੀਟਰ ਘੁੰਮ ਕੇ ਆਉਣਾ ਪੈਂਦਾ ਹੈ। ਪਿੰਡ ਦੇ ਲੋਕਾਂ ਦੀ ਮੰਗ ਹੈ ਕਿ ਸਰਕਾਰ ਮੁੜ ਤੋਂ ਇਸ ਕੱਟ ਨੂੰ ਖੋਲ੍ਹੇ, ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਉਨ੍ਹਾਂ ਵੱਲੋਂ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।