ਸਿਹਤ ਕਰਮਚਾਰੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਨਰਸਿੰਗ ਐਸੋਸੀਏਸ਼ਨ ਦੀਆਂ ਮੰਗਾਂ
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਨੈਸਨਲ ਹੈਲਥ ਮਿਸਨ (National Health Mission) ਦੇ ਕਰਮਚਾਰੀਆਂ ਅਤੇ ਨਰਸਿੰਗ ਐਸੋਸੀਏਸ਼ਨ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਹਸਪਤਾਲ (District Hospital) ਵਿਖੇ ਕਰਮਚਾਰੀਆਂ ਨੇ ਪੰਜਾਬ ਸਰਕਾਰ (Punjab Government) ਦੇ ਵਾਅਦਿਆਂ ਦੀ ਪੰਡ ਫੂਕ ਕੇ ਰੋਸ ਜਾਹਿਰ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੋਵਿਡ (Covid) ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਹੈ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਸਰਕਾਰ ਜਾਣ-ਬੁੱਝ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Punjab Government) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਉਹ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।