ਪੁਲਿਸ ਵੱਲੋਂ ਝੂਠੇ ਮਾਮਲੇ ਦਰਜ ਕਰਨ 'ਤੇ ਸੂਬਾ ਸਰਕਾਰ ਵਿਰੁੱਧ ਧਰਨਾ - ਸ੍ਰੀ ਫ਼ਤਿਹਗੜ੍ਹ ਸਾਹਿਬ
ਸ੍ਰੀ ਫ਼ਤਿਹਗੜ੍ਹ ਸਾਹਿਬ : ਸਾਂਝਾ ਮੋਰਚਾ ਫ਼ਤਿਹਗੜ੍ਹ ਸਾਹਿਬ ਨੇ ਪੁਲਿਸ ਵੱਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਸਿਆਸੀ ਆਗੂਆਂ ਵਿਰੁੱਧ ਦਰਜ ਕੀਤੇ ਗਏ ਝੂਠੇ ਮਾਮਲੇ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਇਹ ਧਰਨਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਲਗਾਇਆ ਗਿਆ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਸਿਆਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਬੇਹਦ ਖ਼ਰਾਬ ਹੋ ਚੁੱਕੀ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਨਾ ਦੇ ਬਰਾਬਰ ਹੈ ਜਿਸ ਕਾਰਨ ਸੂਬੇ ਅਰਾਜਕਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਇੱਕ ਗਰੀਬ ਔਰਤ ਦਾ ਇਲਾਜ ਕਰਵਾਉਣ ਪੁੱਜੇ ਚਾਰ ਸਿਆਸੀ ਆਗੂਆਂ ਅਤੇ ਕਵਰੇਜ ਲਈ ਪੁੱਜੇ ਪੱਤਰਕਾਰਾਂ ਉੱਤੇ ਪੁਲਿਸ ਵੱਲੋਂ ਝੂਠਾ ਮਾਮਲਾ ਦਰਜ ਕਰ ਦਿੱਤਾ ਗਿਆ ਜੋ ਕਿ ਗ਼ਲਤ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਸੂਬੇ ਵਿੱਚ ਖ਼ਰਾਬ ਕਾਨੂੰਨ ਵਿਵਸਥਾ ਅਤੇ ਪੰਜਾਬ ਸਰਕਾਰ ਦੀ ਗ਼ਲਤ ਨੀਤੀਆਂ ਵਿਰੁੱਧ ਆਵਾਜ਼ ਚੁੱਕਦਾ ਹੈ ਉਸ ਉੱਤੇ ਝੂਠੇ ਮਾਮਲੇ ਦਰਜ ਕਰ ਦਿੱਤੇ ਜਾਂਦੇ ਹਨ।