ਹੁਸ਼ਿਆਰਪੁਰ ਦੇ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ - ਸਰਕਾਰੀ ਕਾਲਜ ਦੇ ਗੈਸਟ ਫੈਕਲਟੀ
ਹੁਸ਼ਿਆਰਪੁਰ ਦੇ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਨੌਕਰੀਆਂ ਉੱਤੇ ਪੱਕਾ ਕੀਤਾ ਜਾਵੇ, ਨਹੀਂ ਇਹ ਸੰਘਰਸ਼ ਹੋ ਵੀ ਵਧਾਇਆ ਜਾ ਸਕਦਾ ਹੈ। ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੇ 1011 ਦੇ ਕਰੀਬ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਨੂੰ ਬਿਨ੍ਹਾਂ ਸ਼ਰਤ ਸੁਰੱਖਿਅਤ ਕਰਨਾ ਪੰਜਾਬ ਸਰਕਾਰ ਦਾ ਪਹਿਲਾਂ ਫਰਜ਼ ਹੋਣਾ ਚਾਹੀਦਾ ਹੈ।