ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਵਿਸ਼ਾਲ ਰੋਸ ਧਰਨਾ - ਸ਼੍ਰੋਮਣੀ ਅਕਾਲੀ ਦਲ
ਫ਼ਤਹਿਗੜ੍ਹ ਸਾਹਿਬ: ਕਾਂਗਰਸ ਪਾਰਟੀ ਵੱਲੋਂ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਦੇ ਬਾਵਜੂਦ ਉਨ੍ਹਾਂ ਵਾਅਦਿਆਂ ਨੂੰ ਅਮਲੀ ਰੂਪ ਨਾ ਦਿੱਤੇ ਜਾਣ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦੇ ਰੋਸ ਵਜੋਂ ਅੱਜ ਹਲਕਾ ਪੱਧਰ 'ਤੇ ਦਿੱਤੇ ਜਾ ਰਹੇ ਰੋਸ ਧਰਨਿਆਂ ਦੀ ਕੜੀ ਤਹਿਤ ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਅੱਜ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਅਕਾਲੀ ਵਰਕਰਾਂ ਵੱਲੋਂ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।