ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਮੋਗਾ 'ਚ ਅਕਾਲੀ ਦਲ ਵੱਲੋਂ ਪ੍ਰਦਰਸ਼ਨ - SAD protest against congress
ਮੋਗਾ: ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕਿ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਬਲਜਿੰਦਰ ਬਰਾਡ਼ ਦੀ ਅਗਵਾਈ ਹੇਠ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਟੈਕਸ ਘਟਾਇਆ ਜਾਵੇ ਤਾਂ ਜੋ ਆਮ ਲੋਕਾਂ ਬੋਝ ਘੱਟ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਨ ਕਾਰਡ ਕੱਟੇ ਗਏ ਹਨ ਉਨ੍ਹਾਂ ਦੀ ਜਾਂਚ ਕੀਤੀ ਜਾਵੇ ਅਤੇ ਕਾਰਡ ਦੁਬਾਰਾ ਬਣਾਏ ਜਾਣ ਤਾਂ ਜੋ ਲੋਕਾਂ ਨੂੰ ਸਸਤੇ ਭਾਅ ਉੱਤੇ ਰਾਸ਼ਨ ਮਿਲ ਸਕੇ।