ਖੇਤੀ ਆਰਡੀਨੈਂਸਾਂ ਵਿਰੁੱਧ ਤਲਵੰਡੀ ਸਾਬੋ 'ਚ ਅਕਾਲੀ ਦਲ ਦਾ ਰੋਸ ਪ੍ਰਦਰਸ਼ਨ - ਸ਼੍ਰੋਮਣੀ ਅਕਾਲੀ ਦਲ ਖੇਤੀ ਬਿੱਲਾਂ ਦਾ ਵਿਰੋਧ
ਤਲਵੰਡੀ ਸਾਬੋ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਜਿੱਥੇ ਕਿਸਾਨ ਤੇ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਦੇ ਵਿਰੋਧ ਵਿੱਚ ਹੈ। ਸਾਬਕਾ ਵਿਧਾਇਕ ਸਿੱਧੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਉਕਤ ਬਿੱਲ ਪਾਸ ਕਰਕੇ ਪੰਜਾਬ ਦੀ ਕਿਸਾਨੀ ਨੂੰ ਕੰਗਾਲੀ ਦੇ ਰਾਹ ਪਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਅਕਾਲੀ ਦਲ ਅਜਿਹਾ ਹੋਣ ਨਹੀਂ ਦੇਵੇਗਾ।