ਲੋਹੜੀ ਦੇ ਤਿਉਹਾਰ 'ਤੇ ਖੇਤੀ ਕਾਨੂੰਨ ਦੀ ਕਾਪੀਆਂ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨ - ਕਾਨੂੰਨਾਂ ਦੀ ਕਾਪੀਆਂ ਸਾੜ
ਜਲੰਧਰ: ਲੋਹੜੀ ਦੇ ਤਿਉਹਾਰ 'ਤੇ ਪਿੰਡ ਸੰਘਵਾਲ ਦੇ ਸਟੇਡੀਅਮ ਵਿੱਚ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਦੋਆਬਾ ਸੰਘਰਸ਼ ਕਮੇਟੀ ਦੇ ਕਾਰਜਕਰਤਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਦਿੱਲੀ ਵਿੱਚ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕਰ ਦਿੰਦੀ ਸਰਕਾਰ ਦਾ ਏਦਾਂ ਹੀ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਹੁੰਦਾ ਰਹੇਗਾ।