ਪੰਜਾਬ ਜੰਮੂ ਬਾਰਡਰ 'ਤੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ - Protest by employees
ਪਠਾਨਕੋਟ: ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਵੱਲੋਂ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਦਿੱਤਾ ਜਾਣ ਵਾਲਾ 6ਵਾਂ ਪੇ ਕਮਿਸ਼ਨ ਦੀ ਰਿਪੋਰਟ ਲੇਟ ਦੇਣ ਦੇ ਵਿਰੋਧ ਵਿੱਚ ਅੱਜ ਮਾਧੋਪੁਰ ਨੈਸ਼ਨਲ ਹਾਈਵੇ 'ਤੇ ਪੰਜਾਬ ਜੰਮੂ ਬਾਰਡਰ 'ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਨਾਅਰੇਬਾਜ਼ੀ ਕੀਤੀ ਗਈ। ਇਸ ਬਾਰੇ ਗੱਲ ਕਰਦੇ ਹੋਏ ਮੁਲਾਜ਼ਮਾਂ ਨੇ ਦੱਸਿਆ ਕਿ ਜੋ ਰਿਪੋਰਟ 31 ਦਸੰਬਰ ਤੱਕ ਦੇਣੀ ਸੀ ਉਸ ਨੂੰ ਵੱਧਾ ਕੇ 28 ਫਰਵਰੀ ਕਰ ਦਿੱਤਾ ਗਿਆ ਹੈ, ਜਿਸ ਕਰਕੇ ਉਹ ਸਰਕਾਰ ਖਿਲਾਫ ਰੋਸ ਜ਼ਾਹਿਰ ਕਰ ਰਹੇ ਹਨ।