ਭਾਖੜਾ ਪਹੁੰਚੇ ਬੇਰੁਜ਼ਗਾਰ ਅਧਿਆਪਕਾਂ ਨੇ ਦਿੱਤੀ ਸਰਕਾਰ ਨੂੰ ਖ਼ੁਦਕੁਸ਼ੀ ਦੀ ਧਮਕੀ - ਖ਼ੁਦਕੁਸ਼ੀ ਕਰਨ ਧਮਕੀ
ਈਟੀਟੀ ਅਤੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨ ਕਰ ਰਹੇ ਅਧਿਆਪਕ ਪਟਿਆਲਾ ਦੇ ਸਮਾਣਾ-ਸੰਗਰੂਰ ਰੋਡ 'ਤੇ ਸਥਿਤ ਭਾਖੜਾ 'ਤੇ ਪਹੁੰਚ ਗਏ ਹਨ ਅਤੇ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸਰਕਾਰ ਨੂੰ ਨਹਿਰ ਵਿੱਚ ਛਾਲ ਮਾਰ ਕੇ ਆਤਮ-ਹੱਤਿਆ ਕਰਨ ਦੀ ਧਮਕੀ ਦਿੱਤੀ ਹੈ। ਦੱਸ ਦਈਏ ਕਿ ਈਟੀਟੀ ਅਤੇ ਟੈੱਟ ਪਾਸ ਅਧਿਆਪਕਾਂ ਵੱਲੋਂ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੋਤੀ ਬਾਗ ਦੇ ਨੇੜੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ।