ਆੜਤੀਏ, ਕਿਸਾਨ ਤੇ ਮਜ਼ਦੂਰਾਂ ਨੇ ਕੋਟਕਪੁਰਾ ਜੈਤੋ ਰੋਡ ਕੀਤਾ ਜਾਮ
ਫ਼ਰੀਦਕੋਟ: ਕਿਸਾਨਾਂ ਨੂੰ ਫ਼ਸਲ ਦੀ ਖ਼ਰੀਦ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਪੰਜਾਬ ਸਰਕਾਰ ਦੇ ਇਹ ਵਾਅਦੇ ਖੋਖਲੇ ਨਜ਼ਰ ਆ ਰਹੇ ਹਨ ਜਿਸ ਨੂੰ ਲੈ ਕੇ ਮਾਰਕੀਟ ਕਮੇਟੀ ਜੈਤੋ ਅਧੀਨ ਆਉਂਦੀਆਂ 13 ਅਨਾਜ ਮੰਡੀਆਂ ਨਾਲ ਸੰਬੰਧਿਤ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਸਾਂਝੇ ਤੌਰ ਤੇ ਧਰਨਾ ਲਗਾ ਕੇ ਜੈਤੋ ਕੋਟਕਪੂਰਾ ਰੋਡ ਜਾਮ ਕਰ ਦਿੱਤਾ ਸੀ। ਆੜ੍ਹਤੀਆਂ ਅਤੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਜੈਤੋ ਅਧੀਨ ਆਉਂਦੀਆਂ 13 ਅਨਾਜ ਮੰਡੀਆਂ ਵਿੱਚੋਂ ਖ਼ਰੀਦ ਕੀਤੇ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਭਾਰੀ ਸਮੱਸਿਆ ਆ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡ ਮੱਤਾ ਦੀ ਅਨਾਜ ਮੰਡੀ ਵਿਚ ਲਿਫਟਿੰਗ ਨਾ ਹੋਣ 'ਤੇ ਧਰਨਾ ਲਗਾਇਆ ਹੈ।